Tuesday, 16 March 2021

ਤਲਵਾੜਾ ਤੋਂ ਹੋਇਆ ਜਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦਾ ਆਗ਼ਾਜ਼

  • ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਹਰ ਵਰਗ ਦੇ ਲੋਕਾਂ ਵਿੱਚ ਉਤਸ਼ਾਹ: ਸੁਖਵਿੰਦਰ ਸਿੰਘ
  • ਦਾਖ਼ਲੇ ਸਬੰਧੀ ਅਧਿਆਪਕਾਂ ਨੇ ਕੱਢੀ ਚੇਤਨਾ ਰੈਲੀ

ਤਲਵਾੜਾ, 16 ਮਾਰਚ:  ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਿੱਖਿਆ ਵਿਭਾਗ ਸ਼੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਦੀ ਨਿਗਰਾਨੀ ਹੇਠ ਸ. ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵੱਲੋਂ ਅੱਜ ਬਲਾਕ ਤਲਵਾੜਾ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਜਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਚੇਤਨਾ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਕੀਤਾ।


ਉਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਮੌਕੇ ਸਰਕਾਰੀ ਮਾਡਲ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3, ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਖਨੌੜਾ ਅਤੇ ਹੋਰ ਸਕੂਲਾਂ ਦੇ ਦਾਖ਼ਲਾ ਬੈਨਰ ਅਤੇ ਪ੍ਰਚਾਰ ਸਮੱਗਰੀ ਨੂੰ ਰਿਲੀਜ਼ ਕੀਤਾ ਗਿਆ। ਦਾਖ਼ਲਾ ਮੁਹਿੰਮ ਚੇਤਨਾ ਰੈਲੀ ਦੀ ਸ਼ੁਰੂਆਤ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2 ਤੋਂ ਕੀਤੀ ਗਈ ਜੋ ਸੈਕਟਰ 1, ਸੁਭਾਸ਼ ਨਗਰ, ਪੂਰਬੀ ਮਾਰਗ, ਪੰ. ਕਿਸ਼ੋਰੀ ਲਾਲ ਚੌਂਕ ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਤੱਕ ਪਹੁੰਚੀ ਜਿਸ ਵਿੱਚ ਸ਼ਾਮਿਲ ਬਲਾਕ ਤਲਵਾੜਾ ਦੇ ਅਧਿਆਪਕਾਂ ਨੇ ਕੋਵਿਡ-19 ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਨੁਸ਼ਾਸ਼ਨਬੱਧ ਢੰਗ ਨਾਲ ਭਾਗ ਲਿਆ ਅਤੇ ਸਲੋਗਨ ਤਖ਼ਤੀਆਂ ਅਤੇ ਬੈਨਰਾਂ ਰਾਹੀਂ ਈਚ ਵਨ ਬਰਿੰਗ ਵਨ ਦੇ ਨਾਹਰੇ ਹੇਠ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਸੰਦੇਸ਼ ਦਿੱਤਾ। 

 ਇਸ ਮੌਕੇ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸਕੂਲਾਂ ਵਿੱਚ ਹੋਏ ਗੁਣਾਤਮਕ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਰਾਜ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਸ਼ੈਸ਼ਨ ਦੌਰਾਨ ਜਿੱਥੇ ਦੇਸ਼ ਭਰ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਘੱਟ ਹੋਈ, ਉੱਥੇ ਪੰਜਾਬ ਦੇਸ਼ ਦਾ ਅਜਿਹਾ ਇਕਲੌਤਾ ਰਾਜ ਸੀ ਜਿਸ ਦੇ ਸਰਕਾਰੀ ਸਕੂਲਾਂ ‘ਚ 14.9 ਫੀਸਦੀ ਦਾਖਲਾ ਵਧਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ 14957 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੰਗਰੇਜ਼ੀ ਮਾਧਿਅਮ ਵੀ ਸ਼ੁਰੂ ਕੀਤਾ ਜਾ ਚੁੱਕਿਆ ਹੈ ਜਿਸ ਦਾ ਇਸ ਸਮੇਂ 3.71 ਲੱਖ ਤੋਂ ਵਧੇਰੇ ਵਿਦਿਆਰਥੀ ਲਾਭ ਲੈ ਰਹੇ ਹਨ।

ਅਮਰਿੰਦਰਪਾਲ ਸਿੰਘ ਢਿੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਜਿਲ੍ਹਾ ਸਿੱਖਿਆ ਅਧਿਕਾਰੀ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤਲਵਾੜਾ ਵਿੱਚ ਸਕੂਲਾਂ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਕੰਮ ਕੀਤੇ ਗਏ ਹਨ ਅਤੇ ਨਵੇਂ ਸ਼ੈਸ਼ਨ ਵਿੱਚ ਨਵੇਂ ਦਾਖ਼ਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਜਿਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਪ੍ਰਿੰ. ਸੁਰੇਸ਼ ਕੁਮਾਰੀ ਅਤੇ ਪ੍ਰਿੰ. ਸਰਿਤਾ ਤੇਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਾਖ਼ਲਾ ਮੁਹਿੰਮ ਸਬੰਧੀ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਲੀਹਾਂ ਤੇ ਪੂਰੀ ਤਤਪਰਤਾ ਨਾਲ ਅਮਲ ਕੀਤਾ ਜਾਵੇਗਾ।

ਇਸ ਮੌਕੇ ਗੁਰਜਿੰਦਰ ਸਿੰਘ ਬਨਵੈਤ ਸਹਾਇਕ ਕੁਆਡੀਨੇਟਰ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ (ਪ੍ਰਿੰਟ), ਯੋਗੇਸ਼ਵਰ ਸਲਾਰੀਆ ਜਿਲ੍ਹਾ ਮੀਡੀਆ ਕੁਆਡੀਨੇਟਰ (ਸ਼ੋਸ਼ਲ), ਮੋਨਿਕਾ ਠਾਕੁਰ ਜਿਲ੍ਹਾ ਰਿਸੋਰਸ ਪਰਸਨ, ਰਵੀ ਸ਼ਾਰਦਾ, ਉਮਾ ਕਮਲ ਪੰਜਾਬੀ ਲੇਖਿਕਾ, ਯਸ਼ਪਾਲ ਸਿੰਘ, ਮਨੋਜ ਕੁਮਾਰ, ਜਸਵੀਰ ਸਿੰਘ ਤਲਵਾੜਾ, ਵਰਿੰਦਰ ਵਿੱਕੀ ਆਦਿ ਸਮੇਤ ਬਲਾਕ ਤਲਵਾੜਾ ਦੇ ਬਲਾਕ ਮੈਂਟਰ, ਸਕੂਲ ਮੁਖੀ ਅਤੇ ਅਧਿਆਪਕ ਹਾਜ਼ਰ ਸਨ।


ਉਪ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪ੍ਰੀਖਿਆ ਕੇਂਦਰਾਂ ਦਾ ਦੌਰਾ

ਤਲਵਾੜਾ, 16 ਮਾਰਚ: ਸਿੱਖਿਆ ਵਿਭਾਗ ਵੱਲੋਂ ਪੰਜਵੀਂ ਦੀ ਪ੍ਰੀਖਿਆ ਲਈ ਜਾ ਰਹੀ ਹੈ ਅਤੇ ਅੱਜ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹੁਸ਼ਿਆਰਪੁਰ ਵੱਲੋਂ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸੈਕਟਰ 3, ਬਹਿ ਦੂਲੋ ਤੋਂ ਇਲਾਵਾ ਖੰਗਵਾੜੀ, ਬਰੂਹੀ, ਢੋਲਬਾਹਾ, ਪੁਹਾਰੀ ਦੇ ਵੱਖ ਵੱਖ ਸਕੂਲਾਂ ਵਿੱਚ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਰੇ ਹੀ ਸਕੂਲਾਂ ਵਿੱਚ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਗਿਆ ਅਤੇ ਵਿਸ਼ੇਸ਼ ਕਰਕੇ ਕੋਵਿਡ-19 ਸਬੰਧੀ ਸੁਰੱਖਿਆ ਪ੍ਰੋਟੋਕਾਲ ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਅਧਿਆਪਕਾਂ ਵੱਲੋਂ ਪ੍ਰਸ਼ਨ ਪੱਤਰਾਂ ਦੀ ਵੰਡ ਤੋਂ ਲੈ ਕੇ ਨਿਗਰਾਨੀ ਅਤੇ ਪੇਪਰ ਮਾਰਕਿੰਗ ਕੇਂਦਰਾਂ ਤੱਕ ਪੂਰੀ ਤਨਦੇਹੀ ਨਾਲ ਡਿਉਟੀ ਅਦਾ ਕੀਤੀ ਗਈ। ਉਨ੍ਹਾਂ ਦੇ ਨਾਲ ਟੀਮ ਵਿੱਚ ਪ੍ਰਿੰ. ਅਰਚਨਾ ਅਗਰਵਾਲ ਤੋਂ ਇਲਾਵਾ ਸਹਾਇਕ ਐਮ. ਆਈ. ਐੱਸ. ਕੁਆਡੀਨੇਟਰ ਗੁਰਜਿੰਦਰ ਸਿੰਘ ਬਨਵੈਤ, ਮੀਡੀਆ ਕੁਆਡੀਨੇਟਰ ਸਮਰਜੀਤ ਸਿੰਘ ਤੇ ਯੋਗੇਸ਼ਵਰ ਸਲਾਰੀਆ ਸ਼ਾਮਿਲ ਸਨ।


Monday, 15 March 2021

ਸਰਕਾਰੀ ਸਕੂਲਾਂ ਦੀਆਂ ਸਲਾਨਾ ਪ੍ਰੀਖਿਆਵਾਂ ਹੋਈਆਂ ਸ਼ੁਰੂ

ਸਰਕਾਰੀ ਸਕੂਲਾਂ ਦੀਆਂ ਸਲਾਨਾ ਪ੍ਰੀਖਿਆਵਾਂ ਹੋਈਆਂ ਸ਼ੁਰੂ 

ਕੋਵਿਡ-19 ਸਬੰਧੀ ਸੁਰੱਖਿਆ ਨਿਯਮਾਂ ਦੀ ਕੀਤੀ ਗਈ ਪਾਲਣਾ

ਹੁਸ਼ਿਆਰਪੁਰ, 15 ਮਾਰਚ(  )-

ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੀਆਂ ਘਰੇਲੂ ਪ੍ਰੀਖਿਆਵਾਂ ਕੋਵਿਡ-19 ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੇ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ। ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ ਅਤੇ ਪ੍ਰੀਖਿਆ ਦਿੱਤੀ।

ਸਰਕਾਰੀ ਸਕੂਲ ਦੇ ਵਿਦਿਆਰਥੀ ਕੋਵਿਡ-19 ਹਦਾਇਤਾਂ ਅਨੁਸਾਰ ਪ੍ਰੀਖਿਆ ਦਿੰਦੇ ਹੋਏ। 

ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਸ਼੍ਰੀ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੂਬੇ 'ਚ ਕੋਰੋਨਾ ਕੇਸਾਂ 'ਚ ਮੁੜ ਤੋਂ ਇਜ਼ਾਫਾ ਹੋਣ ਨਾਲ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪ੍ਰੀਖਿਆ ਤਿਆਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਸਾਵਧਾਨੀਆਂ ਦਾ ਪਾਲਣ ਕਰਦਿਆਂ ਪ੍ਰੀਖਿਆਵਾਂ ਦੇਣ ਲਈ ਸਕੂਲਾਂ ਵਿੱਚ ਆਉਣਗੇ।ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗੀ ਫੈਸਲੇ ਅਨੁਸਾਰ ਅੱਜ ਸ਼ੁਰੂ ਹੋਈਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਦੇ ਪਹਿਲੇ ਦਿਨ ਸਵੇਰ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਅਤੇ ਹਾਈ ਸਕੂਲਾਂ ਵਿੱਚ ਛੇਵੀਂ ਜਮਾਤ ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਛੇਵੀਂ ਜਮਾਤ ਦੀ ਗਣਿਤ ਅਤੇ ਗਿਆਰਵੀਂ ਜਮਾਤ ਦੀ ਜਨਰਲ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਅਤੇ ਨੌਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।

ਇਸ ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ, ਸਰਕਾਰੀ ਹਾਈ ਸਕੂਲ ਘੋਗਰਾ, ਸਰਕਾਰੀ ਮਿਡਲ ਸਕੂਲ ਹਲੇੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬਾੜੀ, ਸਰਕਾਰੀ ਹਾਈ ਸਕੂਲ ਬਹਿ ਲੱਖਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ, ਸਰਕਾਰੀ ਮਿਡਲ ਸਕੂਲ ਰੌਲੀ, ਸਰਕਾਰੀ ਮਿਡਲ ਸਕੂਲ ਨਗਰ, ਸਰਕਾਰੀ ਮਿਡਲ ਸਕੂਲ ਧਾਰ, ਸਰਕਾਰੀ ਹਾਈ ਸਕੂਲ ਅਮਰੋਹ, ਸਰਕਾਰੀ ਹਾਈ ਸਕੂਲ ਸਵਾਰ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ।ਵਿਦਿਆਰਥੀਆਂ ਨੂੰ ਆਪਣੀ ਪਾਣੀ ਦੀ ਬੋਤਲ,ਜੁਮੈਟਰੀ, ਪੈੱਨ ਅਤੇ ਪੈਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਮੁਖੀਆਂ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ 'ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।

ਇਸ ਮੌਕੇ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਿੱਖਿਆ ਸੁਧਾਰ ਟੀਮ ਹੁਸ਼ਿਆਰਪੁਰ ਨੇ ਦੱਸਿਆ ਕਿ ਸਿਹਤ ਸੁਰੱਖਿਆ ਨੂੰ ਇਨ੍ਹਾਂ ਪ੍ਰੀਖਿਆਵਾਂ ਮੌਕੇ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਅਤੇ ਇਸ ਸਦਕਾ ਅੱਜ ਇਨ੍ਹਾਂ ਪ੍ਰੀਖਿਆਵਾਂ ਦੇ ਆਗਾਜ਼ ਤੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੋਵਿਡ ਪ੍ਰੋਟੋਕਾਲ ਦਾ ਪੂਰੀ ਤਰਾਂ ਪਾਲਣ ਕੀਤਾ ਗਿਆ।  

Saturday, 13 March 2021

 ਵਿਦਿਆਰਥੀ ਸਾਲਾਨਾ ਪ੍ਰੀਖਿਆਵਾਂ ਤੋਂ ਅਵੇਸਲੇ ਨਾ ਹੋਣ-ਜਿਲ੍ਹਾ ਸਿੱਖਿਆ ਅਧਿਕਾਰੀ 

★ ਸਕੂਲਾਂ ਵਿੱਚ ਆਫਲਾਈਨ ਹੀ ਹੋਣਗੀਆਂ ਸਾਲਾਨਾ ਪ੍ਰੀਖਿਆਵਾਂ। 

                                             
13 ਮਾਰਚ( ਤਲਵਾੜਾ )-ਸੂਬਾ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪ੍ਰੀਖਿਆ ਤਿਆਰੀ ਛੁੱਟੀਆਂ ਦੇ ਐਲਾਨ ਨਾਲ ਵਿਦਿਆਰਥੀਆਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਹੈ।ਪਰ ਸਮੂਹ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਕੋਵਿਡ-19 ਹਦਾਇਤਾਂ ਦੇ ਪਾਲਣ ਨਾਲ ਸਕੂਲਾਂ ਵਿੱਚ ਹੀ ਹੋਣਗੀਆਂ।ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਗੁਰਸ਼ਰਨ ਸਿੰਘ ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ  ਹੁਸ਼ਿਆਰਪੁਰ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਪੂਰੀ ਲਗਨ ਨਾਲ ਜਾਰੀ ਰੱਖੀ ਜਾਵੇ।ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਪ੍ਰੀਖਿਆਵਾਂ ਨਾ ਹੋਣ ਬਾਰੇ ਖੁਦ ਦੇ ਜਾਂਂ ਬੱਚਿਆਂ ਦੇ ਮਨ੍ਹਾਂ ਵਿੱਚ ਕੋਈ ਖਿਆਲ ਨਾ ਲਿਆਂਦਾ ਜਾਵੇ, ਸਗੋਂ ਬੱਚਿਆਂ ਨੂੰ ਘਰਾਂ ਵਿੱਚ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਪ੍ਰੇਰਿਤ ਕੀਤਾ ਜਾਵੇ।ਸਿੱਖਿਆ ਅਧਿਕਾਰੀਆਂ ਨੇ ਕੋਰੋਨਾ ਦੇ ਵਧਦੇ ਖਤਰੇ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਦਾ ਵੀ ਖਿਆਲ ਰੱਖਣ ਦੀ ਅਪੀਲ ਕੀਤੀ।ਅਧਿਕਾਰੀਆਂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਹਾਇਤਾ ਦੀ ਜਰੂਰਤ ਹੋਵੇ ਤਾਂ ਕੋਵਿਡ-19 ਹਦਾਇਤਾਂ ਦਾ ਪਾਲਣ ਕਰਦਿਆਂ ਉਹ ਬਿਨਾਂ ਇਕੱਠ ਕੀਤੇ ਇਕੱਲੇ ਇਕੱਲੇ ਤੌਰ 'ਤੇ ਥੋੜ੍ਹੇ ਸਮੇਂ ਲਈ ਅਧਿਆਪਕ ਕੋਲ ਸਕੂਲ ਆ ਸਕਦੇ ਹਨ।

                    ਸ੍ਰੀ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ  ਸ.ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੁਸ਼ਿਆਰਪੁਰ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਮਜਬੂਤ ਰੱਖਦਿਆਂ ਸਾਰਾ ਧਿਆਨ ਪ੍ਰੀਖਿਆਵਾਂ ਦੀ ਤਿਆਰੀ ਵੱਲ ਲਗਾਉਣ ਦੀ ਜਰੂਰਤ ਹੈ।ਸਾਲਾਨਾ ਪ੍ਰੀਖਿਆਵਾਂ ਸੰਬੰਧੀ ਕਿਸੇ ਕਿਸਮ ਦਾ ਅਵੇਸਲਾਪਣ ਪ੍ਰਾਪਤੀਆਂ ਨੂੰ ਨਾਕਾਰਤਮਕ ਰੂਪ ਵਿੱਚ ਪ੍ਰਭਾਵਿਤ ਕਰ ਸਕਦਾ ਹੈ।ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵੀ ਆਨਲਾਈਨ ਤਰੀਕੇ ਵਿਦਿਆਰਥੀਆਂ ਦੇ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਦਾ ਮਨੋਬਲ ਬਣਾਈ ਰੱਖਣ ਲਈ ਕਿਹਾ।  ਸ.ਜਿਲ੍ਹਾ ਮੈਂਟਰ ਵਿਗਿਆਨ, ਸ੍ਰੀਮਤੀ ਰੁਪਿੰਦਰ ਕੌਰ  ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ,ਸ੍ਰੀ ਨਰੇਸ਼ ਕੁਮਾਰ ਜਿਲ੍ਹਾ ਮੈਂਟਰ ਗਣਿਤ, ਸ.ਹਰਮਿੰਦਰਪਾਲ ਸਿੰਘ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਸਮੂਹ ਵਿਸ਼ਿਆਂ ਦੇ ਜਿਲ੍ਹਾ ਰਿਸੋਰਸ ਪਰਸਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪੜ੍ਹਾਈ ਸੰਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਦੂਰ ਕਰਨ ਲਈ ਉਹ ਆਪਣੇ ਅਧਿਆਪਕਾਂ ਸਮੇਤ ਕਿਸੇ ਵੀ ਪੜ੍ਹੋ ਪੰਜਾਬ ਟੀਮ ਮੈਂਬਰ ਨਾਲ ਸੰਪਰਕ ਕਰ ਸਕਦੇ ਹਨ।ਸ੍ਰੀ ਸ਼ੈਲੇਂਦਰ ਠਾਕੁਰ, ਇੰਚਾਰਜ ਸਿੱਖਿਆ ਸੁਧਾਰ ਟੀਮ ਨੇ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਹੋਈਆਂ ਛੁੱਟੀਆਂ ਦਾ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਸਦਉਪਯੋਗ ਕਰਨਾ ਚਾਹੀਦਾ ਹੈ।ਇਸ ਸਮੇਂ ਜਦੋਂ ਅਧਿਆਪਕਾਂ ਵੱਲੋਂ ਸਾਰਾ ਪਾਠਕ੍ਰਮ ਕਰਵਾ ਦਿੱਤਾ ਗਿਆ ਹੈ ਤਾਂ ਵਿਦਿਆਰਥੀ ਘਰ ਵਿੱਚ ਰਹਿ ਕੇ ਦੁਹਰਾਈ ਕਰਨ ਵੱਲ ਵੱਧ ਤੋਂ ਵੱਧ ਧਿਆਨ ਦੇ ਸਕਦੇ ਹਨ।

  ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ " ਵਿਸ਼ੇਸ ਸਮਰ ਗਤੀਵਿਧੀਆਂ" ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਗਣਿਤ ਵਿਸ਼ੇਸ ਆਨਲਾਈਨ ਕੈਂਪ ਹੁਸ਼ਿਆਰਪੁਰ, 26 ਮਈ:...