Saturday, 13 March 2021

 ਵਿਦਿਆਰਥੀ ਸਾਲਾਨਾ ਪ੍ਰੀਖਿਆਵਾਂ ਤੋਂ ਅਵੇਸਲੇ ਨਾ ਹੋਣ-ਜਿਲ੍ਹਾ ਸਿੱਖਿਆ ਅਧਿਕਾਰੀ 

★ ਸਕੂਲਾਂ ਵਿੱਚ ਆਫਲਾਈਨ ਹੀ ਹੋਣਗੀਆਂ ਸਾਲਾਨਾ ਪ੍ਰੀਖਿਆਵਾਂ। 

                                             
13 ਮਾਰਚ( ਤਲਵਾੜਾ )-ਸੂਬਾ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪ੍ਰੀਖਿਆ ਤਿਆਰੀ ਛੁੱਟੀਆਂ ਦੇ ਐਲਾਨ ਨਾਲ ਵਿਦਿਆਰਥੀਆਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਹੈ।ਪਰ ਸਮੂਹ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਕੋਵਿਡ-19 ਹਦਾਇਤਾਂ ਦੇ ਪਾਲਣ ਨਾਲ ਸਕੂਲਾਂ ਵਿੱਚ ਹੀ ਹੋਣਗੀਆਂ।ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਗੁਰਸ਼ਰਨ ਸਿੰਘ ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ  ਹੁਸ਼ਿਆਰਪੁਰ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਪੂਰੀ ਲਗਨ ਨਾਲ ਜਾਰੀ ਰੱਖੀ ਜਾਵੇ।ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਪ੍ਰੀਖਿਆਵਾਂ ਨਾ ਹੋਣ ਬਾਰੇ ਖੁਦ ਦੇ ਜਾਂਂ ਬੱਚਿਆਂ ਦੇ ਮਨ੍ਹਾਂ ਵਿੱਚ ਕੋਈ ਖਿਆਲ ਨਾ ਲਿਆਂਦਾ ਜਾਵੇ, ਸਗੋਂ ਬੱਚਿਆਂ ਨੂੰ ਘਰਾਂ ਵਿੱਚ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਪ੍ਰੇਰਿਤ ਕੀਤਾ ਜਾਵੇ।ਸਿੱਖਿਆ ਅਧਿਕਾਰੀਆਂ ਨੇ ਕੋਰੋਨਾ ਦੇ ਵਧਦੇ ਖਤਰੇ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਦਾ ਵੀ ਖਿਆਲ ਰੱਖਣ ਦੀ ਅਪੀਲ ਕੀਤੀ।ਅਧਿਕਾਰੀਆਂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਹਾਇਤਾ ਦੀ ਜਰੂਰਤ ਹੋਵੇ ਤਾਂ ਕੋਵਿਡ-19 ਹਦਾਇਤਾਂ ਦਾ ਪਾਲਣ ਕਰਦਿਆਂ ਉਹ ਬਿਨਾਂ ਇਕੱਠ ਕੀਤੇ ਇਕੱਲੇ ਇਕੱਲੇ ਤੌਰ 'ਤੇ ਥੋੜ੍ਹੇ ਸਮੇਂ ਲਈ ਅਧਿਆਪਕ ਕੋਲ ਸਕੂਲ ਆ ਸਕਦੇ ਹਨ।

                    ਸ੍ਰੀ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ  ਸ.ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੁਸ਼ਿਆਰਪੁਰ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਮਜਬੂਤ ਰੱਖਦਿਆਂ ਸਾਰਾ ਧਿਆਨ ਪ੍ਰੀਖਿਆਵਾਂ ਦੀ ਤਿਆਰੀ ਵੱਲ ਲਗਾਉਣ ਦੀ ਜਰੂਰਤ ਹੈ।ਸਾਲਾਨਾ ਪ੍ਰੀਖਿਆਵਾਂ ਸੰਬੰਧੀ ਕਿਸੇ ਕਿਸਮ ਦਾ ਅਵੇਸਲਾਪਣ ਪ੍ਰਾਪਤੀਆਂ ਨੂੰ ਨਾਕਾਰਤਮਕ ਰੂਪ ਵਿੱਚ ਪ੍ਰਭਾਵਿਤ ਕਰ ਸਕਦਾ ਹੈ।ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵੀ ਆਨਲਾਈਨ ਤਰੀਕੇ ਵਿਦਿਆਰਥੀਆਂ ਦੇ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਦਾ ਮਨੋਬਲ ਬਣਾਈ ਰੱਖਣ ਲਈ ਕਿਹਾ।  ਸ.ਜਿਲ੍ਹਾ ਮੈਂਟਰ ਵਿਗਿਆਨ, ਸ੍ਰੀਮਤੀ ਰੁਪਿੰਦਰ ਕੌਰ  ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ,ਸ੍ਰੀ ਨਰੇਸ਼ ਕੁਮਾਰ ਜਿਲ੍ਹਾ ਮੈਂਟਰ ਗਣਿਤ, ਸ.ਹਰਮਿੰਦਰਪਾਲ ਸਿੰਘ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਸਮੂਹ ਵਿਸ਼ਿਆਂ ਦੇ ਜਿਲ੍ਹਾ ਰਿਸੋਰਸ ਪਰਸਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪੜ੍ਹਾਈ ਸੰਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਦੂਰ ਕਰਨ ਲਈ ਉਹ ਆਪਣੇ ਅਧਿਆਪਕਾਂ ਸਮੇਤ ਕਿਸੇ ਵੀ ਪੜ੍ਹੋ ਪੰਜਾਬ ਟੀਮ ਮੈਂਬਰ ਨਾਲ ਸੰਪਰਕ ਕਰ ਸਕਦੇ ਹਨ।ਸ੍ਰੀ ਸ਼ੈਲੇਂਦਰ ਠਾਕੁਰ, ਇੰਚਾਰਜ ਸਿੱਖਿਆ ਸੁਧਾਰ ਟੀਮ ਨੇ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਹੋਈਆਂ ਛੁੱਟੀਆਂ ਦਾ ਵਿਦਿਆਰਥੀਆਂ ਨੂੰ ਵੱਧ ਤੋ ਵੱਧ ਸਦਉਪਯੋਗ ਕਰਨਾ ਚਾਹੀਦਾ ਹੈ।ਇਸ ਸਮੇਂ ਜਦੋਂ ਅਧਿਆਪਕਾਂ ਵੱਲੋਂ ਸਾਰਾ ਪਾਠਕ੍ਰਮ ਕਰਵਾ ਦਿੱਤਾ ਗਿਆ ਹੈ ਤਾਂ ਵਿਦਿਆਰਥੀ ਘਰ ਵਿੱਚ ਰਹਿ ਕੇ ਦੁਹਰਾਈ ਕਰਨ ਵੱਲ ਵੱਧ ਤੋਂ ਵੱਧ ਧਿਆਨ ਦੇ ਸਕਦੇ ਹਨ।

1 comment:

  ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ " ਵਿਸ਼ੇਸ ਸਮਰ ਗਤੀਵਿਧੀਆਂ" ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਗਣਿਤ ਵਿਸ਼ੇਸ ਆਨਲਾਈਨ ਕੈਂਪ ਹੁਸ਼ਿਆਰਪੁਰ, 26 ਮਈ:...