Wednesday, 2 June 2021

 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ " ਵਿਸ਼ੇਸ ਸਮਰ ਗਤੀਵਿਧੀਆਂ"

ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਗਣਿਤ ਵਿਸ਼ੇਸ ਆਨਲਾਈਨ ਕੈਂਪ
ਹੁਸ਼ਿਆਰਪੁਰ, 26 ਮਈ: ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅਤੇ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ ਸੰਪਰਕ ਵਿੱਚ ਰਹਿਣ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੇ ਮਨੋਰਥ ਨਾਲ ਵੱਖ ਵੱਖ ਵਿਸ਼ਿਆਂ ਦੀਆਂ ਆਨਲਾਈਨ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਗਣਿਤ ਵਿਸ਼ੇ ਲਈ ਦੋ ਗਰੁੱਪਾਂ ਮਿਡਲ ਅਤੇ ਸੈਕੰਡਰੀ ਲਈ ਗਤੀਵਿਧੀਆਂ ਦੀ ਯੋਜਨਾ ਉਲੀਕੀ ਗਈ ਹੈ।ਇਹ ਗਤੀਵਿਧੀਆਂ 1 ਜੂਨ ਤੋਂ ਸ਼ੁਰੂ ਹੋ ਕੇ 23 ਜੂਨ ਤੱਕ ਜਾਰੀ ਰਹਿਣਗੀਆਂ। ਮਿਡਲ ਗਰੁੱਪ ਦੀਆਂ ਜਮਾਤਾਂ ਛੇਵੀਂ, ਸੱਤਵੀਂ ਅਤੇ ਅੱਠਵੀਂ ਲਈ ਕੁੱਲ ਦਸ ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ ਅਤੇ ਵਿਦਿਆਰਥੀ ਇਹਨਾਂ ਵਿੱਚੋਂ ਕੋਈ ਚਾਰ ਮਨਪਸੰਦ ਗਤੀਵਿਧੀਆਂ ਕਰਨਗੇ।ਇਸੇ ਤਰ੍ਹਾਂ ਸੈਕੰਡਰੀ ਗਰੁੱਪ ਦੀਆਂ ਨੌਵੀਂ ਅਤੇ ਦਸਵੀਂ ਜਮਾਤਾਂ ਲਈ ਕੁੱਲ ਨੌਂ ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ।ਵਿਦਿਆਰਥੀ ਆਪੋ ਆਪਣੀ ਦਿਲਚਸਪੀ ਅਨੁਸਾਰ ਕੋਈ ਚਾਰ ਕ੍ਰਿਆਵਾਂ ਕਰਨਗੇ। ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਵਿਸ਼ਾ ਅਧਿਆਪਕਾਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਸਮੂਹ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਨੂੰ ਲੋੜੀਂਦੀ ਅਗਵਾਈ ਦੇਣ ਲਈ ਵੀ ਕਿਹਾ।
ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਉਪਜੇ ਹਾਲਾਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਿਰੰਤਰ ਰਾਬਤੇ ਦੀ ਮੰਗ ਕਰਦੇ ਹਨ। ਮਹਾਂਮਾਰੀ ਦੌਰਾਨ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਾਵਧਾਨੀਆਂ ਦੇ ਪਾਲਣ ਅਤੇ ਹੌਸਲਾ ਬਣਾਈ ਰੱਖਣ ਲਈ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਜਿੱਥੇ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਬਹੁਤ ਸਾਰੀਆਂ ਦਿਲਚਸਪ ਆਨਲਾਈਨ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ " ਵਿਸ਼ੇਸ ਸਮਰ ਗਤੀਵਿਧੀਆਂ" ਅਧੀਨ ਨਵੇਂ ਸੈਸ਼ਨ ਦੌਰਾਨ ਗਣਿਤ ਵਿਸ਼ੇ ਦੇ ਹੁਣ ਤੱਕ ਕੀਤੇ ਜਾ ਚੁੱਕੇ ਪਾਠਕ੍ਰਮ ਦੇ ਆਧਾਰ 'ਤੇ ਮੰਨੋਰੰਜਕ ਅਤੇ ਸਿੱਖਿਆਦਾਇਕ ਆਨਲਾਈਨ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਗਈ ਹੈ।
                    ਨਰੇਸ਼ ਕੁਮਾਰ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਇਹਨਾਂ ਕ੍ਰਿਆਵਾਂ ਦਾ ਮਨੋਰਥ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੀ ਦੁਹਰਾਈ ਅਤੇ ਛੁੱਟੀਆਂ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਤਾਲਮੇਲ ਬਣਾਈ ਰੱਖਣਾ ਹੈ।ਉਹਨਾਂ ਕਿਹਾ ਕਿ ਇਹਨਾਂ ਪਾਠਕ੍ਰਮ ਆਧਾਰਿਤ ਗਤੀਵਿਧੀਆਂ ਦੇ ਨਾਲ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਤਰੀਕੇ ਹੀ ਮੁਕਾਬਲਾ ਪ੍ਰੀਖਿਆਵਾਂ ਐਨ ਐਮ.ਐਸ.ਐਸ ਅਤੇ ਐਨ.ਟੀ.ਐਸ.ਈ ਦੀ ਤਿਆਰੀ ਜਾਰੀ ਰੱਖਣ ਦੀ ਵੀ ਯੋਜਨਾ ਉਲੀਕੀ ਗਈ ਹੈ।

 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਅੱਜ

ਹੁਸ਼ਿਆਰਪੁਰ, 30 ਮਈ ( ) ਪਿਛਲੇ ਵਰ੍ਹੇ ਤੋਂ ਹੀ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਵਿੱਚ  ਐੱਸ.ਸੀ.ਈ.ਆਰ.ਟੀ. ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਨ. ਟੀ. ਐੱਸ. ਈ ਅਤੇ ਐੱਨ. ਐੱਮ. ਐੱਮ. ਐੱਸ. ਆਦਿ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਦੀ ਤਿਆਰੀ ਸਰਕਾਰੀ ਸਕੂਲਾਂ ਵਿੱਚ ਹੀ ਕਰਵਾਈ ਜਾ ਰਹੀ ਹੈ ਜਿਸ ਤਹਿਤ ਇਸ ਸੈਸ਼ਨ ਲਈ ਵੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ 31 ਮਈ ਨੂੰ ਲਈ ਜਾ ਰਹੀ ਹੈ।
ਇਸ ਸਬੰਧੀ ਸ. ਗੁਰਸ਼ਰਨ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ( ਸੈ.ਸਿੱ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਮਈ ਨੂੰ ਹੋਣ ਜਾ ਰਹੀ ਬੇਸਲਾਈਨ ਪ੍ਰੀਖਿਆ ਵਿੱਚ ਵਿਦਿਆਰਥੀਆਂ ਕੋਲੋਂ 30 ਚੋਣਵੇਂ ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵਿੱਚ ਪ੍ਰੀਖਿਆ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਰਾਸ਼ਟਰੀ ਪੱਧਰ ਦੀਆਂ ਇਹਨਾਂ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਲੇ ਵਿਦਿਆਰਥੀ ਮਹੀਨਾਵਾਰ ਵਜ਼ੀਫ਼ੇ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ। ਸਰਕਾਰੀ ਸਕੂਲਾਂ ਦੇ ਸਿਰਮੌਰ ਅਤੇ ਤਜ਼ਰਬੇਕਾਰ ਅਧਿਆਪਕਾਂ ਦੀ ਅਗਵਾਈ ਵਿੱਚ ਜਿੱਥੇ ਪਿਛਲੇ ਵਰ੍ਹੇ ਵੀ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਐੱਨ ਟੀ ਐੱਸ ਸੀ ਪੱਧਰ -1 ਦੀ ਪ੍ਰੀਖਿਆ ਵਿੱਚ ਸ਼ਾਨਾਮੱਤੀਆਂ ਪ੍ਰਾਪਤੀਆਂ ਕੀਤੀਆਂ ਸਨ। ਉੱਥੇ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਨਾਲ ਵਿਦਿਆਰਥੀ ਭਵਿੱਖ ਵਿੱਚ ਵੀ ਉੱਚ ਦਰਜ਼ੇ ਦੀਆਂ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਭਾਗ ਲੈਣ ਦੇ ਕਾਬਿਲ ਬਣ ਰਹੇ ਹਨ।
ਰਾਕੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿੱ)  ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਵੱਲੋਂ ਸੈਸ਼ਨ 2021-22 ਲਈ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਰੈਗੂਲਰ ਪੜ੍ਹਾਈ ਦੇ ਨਾਲ -ਨਾਲ ਸੈਸ਼ਨ ਦੇ ਆਰੰਭ ਵਿੱਚ ਹੀ ਕਰਵਾਉਣ ਦਾ ਅਹਿਦ ਲਿਆ ਗਿਆ ਸੀ। ਜਿਸ ਤਹਿਤ ਸਰਕਾਰੀ ਸਕੂਲਾਂ ਦੇ ਮਿਹਨਤਕਸ਼ ਅਮਲਾ ਅਤੇ   ਵਿਦਿਆਰਥੀ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਬੜੇ ਜ਼ੋਰ -ਸ਼ੋਰ ਨਾਲ ਰੁੱਝੇ ਹੋਏ ਸਨ।
 ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਕੋਚਿੰਗ ਦੀ ਇੱਕ ਖਾਸੀਅਤ ਇਹ ਵੀ ਹੈ ਕਿ ਇਹ ਸਿਖਲਾਈ ਬਿਲਕੁੱਲ ਮੁਫ਼ਤ ਹੈ, ਦੂਜਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਤਿਆਰੀ ਸਟੇਟ ਅਤੇ ਜ਼ਿਲ੍ਹਾ ਪੱਧਰ 'ਤੇ ਚੁਣੇ ਗਏ ਤਜ਼ਰਬੇਕਾਰ ਵਿਸ਼ਾ ਮਾਹਿਰਾਂ ਦੁਆਰਾ ਕਰਵਾਈ ਜਾਂਦੀ ਹੈ। ਦੂਜੇ ਪਾਸੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪੇ ਇਹਨਾਂ ਪ੍ਰੀਖਿਆਵਾਂ ਲਈ ਭਾਰੀ ਭਰਕਮ ਫ਼ੀਸਾਂ ਉਤਾਰ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਕੋਚਿੰਗ ਸੈਟਰਾਂ ਵਿੱਚ ਜਾ ਕੇ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਕਰਨੀ ਪੈਂਦੀ ਹੈ।
ਵਿਭਾਗ ਵੱਲੋਂ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਲਈ ਮਿਹਨਤੀ ਅਤੇ ਮਾਹਿਰ ਅਧਿਆਪਕਾਂ ਦੀ ਸ਼ਮੂਲੀਅਤ ਵਾਲੀ ਐੱਨ ਟੀ ਐੱਸ ਈ ਕੋਰ ਕਮੇਟੀ ਵੀ ਬਣਾਈ ਗਈ ਹੈ ਜਿਹਨਾਂ ਵੱਲੋਂ ਤਿਆਰ ਕੀਤੀ ਗਈ ਉੱਚ ਪਾਏ ਦੀ ਸਿੱਖਣ ਸਮੱਗਰੀ ਵਿਦਿਆਰਥੀਆਂ ਨੂੰ ਭੇਜੀ ਜਾ ਰਹੀ ਹੈ। ਵਿਭਾਗ ਵੱਲੋਂ ਇਹਨਾਂ  ਪ੍ਰੀਖਿਆਵਾਂ ਲਈ ਜ਼ੂਮ ਕਲਾਸਾਂ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਤਿਆਰੀ ਵੀ ਕਰਵਾਈ ਜਾ ਰਹੀ ਹੈ।

  ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ " ਵਿਸ਼ੇਸ ਸਮਰ ਗਤੀਵਿਧੀਆਂ" ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਗਣਿਤ ਵਿਸ਼ੇਸ ਆਨਲਾਈਨ ਕੈਂਪ ਹੁਸ਼ਿਆਰਪੁਰ, 26 ਮਈ:...